Breaking News
ਪੰਜਾਬ ਵਿੱਚ 6, 7 ਅਤੇ 10 ਜੂਨ ਨੂੰ ਬਾਰਿਸ਼ ਦੀ ਸੰਭਾਵਨਾ
Local News

ਪੰਜਾਬ ਵਿੱਚ 6, 7 ਅਤੇ 10 ਜੂਨ ਨੂੰ ਬਾਰਿਸ਼ ਦੀ ਸੰਭਾਵਨਾ

05 Jun 2026
ਮੋਹਾਲੀ,5 ਜੂਨ ( ਅਸ਼ੋਕ ਜੋਸ਼ੀ )-ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਲੋਕਾਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਵੀ ਸੂਬੇ ਦੇ ਕਈ ਹਿੱਸਿਆਂ ਵਿਚ ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਮੌਸਮ ਵਿਗਿਆਨ ਵਿਭਾਗ ਦੇ ਅਨੁਸਾਰ, ਇਹ ਬਦਲਾਅ ਪਾਕਿਸਤਾਨ ਵਾਲੇ ਪਾਸੇ ਸਰਗਰਮ ਹੋਏ ਪੱਛਮੀ ਗੜਬੜੀ ਕਾਰਨ ਆਇਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਮਾਨਸੂਨ ਪੰਜਾਬ ਨਹੀਂ ਪਹੁੰਚਿਆ ਹੈ। ਮੌਸਮ ਵਿਗਿਆਨੀਆਂ ਅਨੁਸਾਰ 6, 7 ਅਤੇ 10 ਜੂਨ ਨੂੰ ਵੀ ਕੁਝ ਥਾਵਾਂ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿਚ ਕੋਈ ਵੱਡਾ ਵਾਧਾ ਹੋਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਸਮੇਤ 18 ਜ਼ਿਲ੍ਹਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਬਾਰਿਸ਼ ਕਾਰਨ ਰਾਤ ਦੇ ਤਾਪਮਾਨ ਵਿਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਪਟਿਆਲਾ ਵਿੱਚ ਸਭ ਤੋਂ ਵੱਧ 18.2 ਐਮ.ਐਮ. ਬਾਰਿਸ਼ ਰਿਕਾਰਡ ਕੀਤੀ ਗਈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਚ 17.0 ਐਮ.ਐਮ., ਚੰਡੀਗੜ੍ਹ ਵਿਚ 8.3 ਐਮ.ਐਮ., ਲੁਧਿਆਣਾ ਵਿਚ 6.2 ਐਮ.ਐਮ. ਅਤੇ ਅੰਮ੍ਰਿਤਸਰ ਵਿਚ 0.6 ਐਮ.ਐਮ. ਬਾਰਿਸ਼ ਹੋਈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Get In Touch

Kuti Road Near SR Flex Malerkotla

+91 9115136300

Recenttimes1@gmail.com

Follow Us

© Recent Time. All Rights Reserved. Design by BB TECH