Political News
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਫੇਰੀ ਇਸ ਮਹੀਨੇ
10 Jun 2026
ਮੋਹਾਲੀ,10 ਜੂਨ ( ਅਸ਼ੋਕ ਜੋਸ਼ੀ )-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਇਸ ਮਹੀਨੇ ਪੰਜਾਬ ਦੌਰੇ 'ਤੇ ਆ ਰਹੇ ਹਨ। ਕੌਮੀ ਪ੍ਰਧਾਨ ਬਣਨ ਮਗਰੋਂ ਇਹ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਹੈ। ਸੂਤਰਾਂ ਮੁਤਾਬਕ ਉਹ ਦੋ ਦਿਨ ਪੰਜਾਬ ਵਿੱਚ ਰਹਿਣਗੇ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨਿਤਿਨ ਨਬੀਨ 20 ਤੇ 21 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਸਭ ਤੋਂ ਪਹਿਲਾਂ ਉਹ ਅੰਮ੍ਰਿਤਸਰ ਜਾਣਗੇ ਅਤੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਚ ਮੱਥਾ ਟੇਕਣ । ਇਸ ਤੋਂ ਬਾਅਦ ਉਹ ਸੂਬੇ ਦੇ ਹੋਰ ਸ਼ਹਿਰਾਂ ਵਿਚ ਵੀ ਜਾਣਗੇ ਤੇ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੁਲਾਕਾਤਾਂ ਕਰਨਗੇ। ਇਸ ਦੌਰੇ ਦੌਰਾਨ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਅਤੇ ਸੰਗਠਨ ਦੀ ਮਜਬੂਤੀ ਲਈ ਰਣਨੀਤੀ ਬਣਾਉਣਗੇ ਅਜਿਹੀ ਜਾਣਕਾਰੀ ਸਾਹਮਣੇ ਆ ਰਹੀ ਹੈ।
Share This News