Breaking News
ਭੁਪਿੰਦਰਾ ਗਲੋਬਲ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਮਾਂ ਦਿਵਸ
Local News

ਭੁਪਿੰਦਰਾ ਗਲੋਬਲ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ ਮਾਂ ਦਿਵਸ

24 May 2026
ਮਾਲੇਰਕੋਟਲਾ 24 ਮਈਂ,(ਰੀਸੈਂਟ ਟਾਈਮਜ਼ ) ਮਾਂ ਦੇ ਪਿਆਰ, ਮਮਤਾ ਅਤੇ ਤਿਆਗ ਨੂੰ ਸਮਰਪਿਤ ਮਾਂ ਦਿਵਸ। ਅੱਜ ਭੁਪਿੰਦਰਾ ਗਲੋਬਲ ਸਕੂਲ ਵਿੱਚ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਤੀਜੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਵਿਸ਼ੇਸ਼ ਤੌਰ ਤੇ ਬੁਲਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਮਨੀਸ਼ਾ ਭਾਰਤੀ ਅਤੇ ਵਿਸ਼ੇਸ਼ ਮਹਿਮਾਨ ਸ਼੍ਰੀਮਤੀ ਅੰਮ੍ਰਿਤ ਕੌਰ ਚੀਮਾ, ਸ਼੍ਰੀਮਤੀ ਵਰਿੰਦਰ ਕੌਰ, ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਡਾਇਰੈਕਟਰ ਮੈਡਮ ਲਖਵੀਰ ਕੌਰ ਢੀਂਡਸਾ ਨੇ ਸ਼ਿਰਕਤ ਕੀਤੀ।
ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਦੁਆਰਾ ਗਾਏ ਗਏ ਮਾਂ ਨੂੰ ਸਮਰਪਿਤ ਗੀਤ ਨਾਲ ਹੋਈ, ਜਿਸ ਤੋਂ ਬਾਅਦ ਛੋਟੇ-ਛੋਟੇ ਬੱਚਿਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ  ਰਾਹੀਂ ਮਾਵਾਂ ਪ੍ਰਤੀ ਆਪਣਾ ਪਿਆਰ ਅਤੇ ਸਤਿਕਾਰ ਪ੍ਰਗਟ ਕੀਤਾ। " ਪ੍ਰੋਫਾਰਮੈਸ ਵਿਦ ਚਾਈਲਡ" ਮੁਕਾਬਲਾ  ਸਮਾਰੋਹ ਦਾ ਖਾਸ ਆਕਰਸ਼ਣ ਰਿਹਾ, ਜਿਸ ਵਿੱਚ ਬੱਚਿਆਂ ਅਤੇ ਮਾਵਾਂ ਨੇ ਮਿਲ ਕੇ ਵੱਖ-ਵੱਖ ਪੇਸ਼ਕਾਰੀਆਂ ਕਰਕੇ ਸਭ ਦਾ ਮਨ ਮੋਹ ਲਿਆ ਅਤੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। 

 ਇਸ ਤੋਂ ਇਲਾਵਾ ਮਾਵਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਭ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਮੁੱਖ ਮਹਿਮਾਨ ਡਾ. ਭਾਰਤੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਗੁਰੂ ਹੁੰਦੀ ਹੈ ਅਤੇ ਉਸਦਾ ਸਤਿਕਾਰ ਹਰ ਵਿਅਕਤੀ ਦਾ ਫਰਜ਼ ਹੈ। ਉਹਨਾਂ ਨੇ ਕਿਹਾ ਕਿ ਹਰ ਮਾਂ ਨੂੰ ਆਪਣੇ ਲਈ ਵੀ ਸਮਾਂ ਕੱਢ ਕੇ ਆਪਣਾ ਅਤੇ ਆਪਣੀ ਸਿਹਤ ਦਾ ਵੀ ਧਿਆਨ  ਰੱਖਣਾ ਚਾਹੀਦਾ ਹੈ । ਅੰਤ ਵਿੱਚ ਡਾਇਰੈਕਟਰ ਮੈਡਮ ਲਖਵੀਰ ਕੌਰ ਢੀਡਸਾ ਅਤੇ ਪ੍ਰਿੰਸੀਪਲ ਮੈਡਮ ਸਤਬੀਰ ਕੌਰ ਸਾਹੀ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਸਾਰੀਆਂ ਮਾਵਾਂ ਦਾ ਧੰਨਵਾਦ ਕੀਤਾ।
Get In Touch

Kuti Road Near SR Flex Malerkotla

+91 9115136300

Recenttimes1@gmail.com

Follow Us

© Recent Time. All Rights Reserved. Design by BB TECH