Breaking News
ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਪੰਦਰਵਾੜਾ ਮੁਹਿੰਮ ਸ਼ੁਰੂ :- ਇੰਦਰਜੀਤ ਸਿੰਘ ਮੁੰਡੇ
Local News

ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਪੰਦਰਵਾੜਾ ਮੁਹਿੰਮ ਸ਼ੁਰੂ :- ਇੰਦਰਜੀਤ ਸਿੰਘ ਮੁੰਡੇ

04 Jun 2026
ਮਾਲੇਰਕੋਟਲਾ 4 ਜੂਨ:ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ 50 ਕਿਲੋਮੀਟਰ ਏਰੀਏ ਵਿੱਚ ਹਰ ਸਾਲ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐਸ ਗਰੁੱਪ ਇੰਟਰਨੈਸ਼ਨਲ ਇਨਵਾਇਰਮੈਂਟ ਐਵਾਰਡੀ ਵੱਲੋਂ ਪੰਦਰਾਂਵਾੜਾ ਮੁਹਿੰਮ ਦੌਰਾਨ ਆਪਣੇ ਪੱਧਰ ਤੇ ਪੰਦਰਾਂ ਦਿਨ ਨੇਮ ਨਾਲ ਬੂਟੇ ਲਗਾਏ ਜਾਂਦੇ ਹਨ ਜਿਸ ਤਹਿਤ ਅੱਜ ਇਕ ਸੰਖੇਪ ਸਮਾਗਮ ਦੌਰਾਨ ਵਿਸ਼ੇਸ ਤੌਰ ਤੇ ਪਹੁੰਚੇ ਉੱਘੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਪੰਜਾਬ ਹਿਊਮਨਰਾਇਟਸ ਕਮਿਸ਼ਨ ਦੇ ਚੇਅਰਮੈਨ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਤੇ ਕੇ.ਐਸ ਗਰੁੱਪ ਮਾਲੇਰਕੋਟਲਾ ਦੇ ਚੇਅਰਮੈਨ ਇੰਦਰਜੀਤ ਸਿੰਘ ਮੁੰਡੇ ਨੇ ਆਪਣੇ ਕਰ ਕਮਲਾਂ ਨਾਲ ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਇਸ ਮੌਕੇ ਪੰਦਰਵਾੜਾ ਮੁਹਿੰਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਹਰ ਸਾਲ ਪਿਛਲੇ 25 ਸਾਲਾਂ ਤੋਂ ਜਿਲਾ ਮਾਲੇਰਕੋਟਲਾ ਦੇ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਵੱਲੋਂ ਇਲਾਕੇ ਦੇ ਧਾਰਮਿਕ ਅਸਥਾਨਾਂ ਤੇ ਪਿੰਡਾਂ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਤੇ ਖੇਡ ਮੈਦਾਨਾਂ ਤੋਂ ਇਲਾਵਾ ਸਰਕਾਰੀ ਅਦਾਰਿਆਂ ਵਿੱਚ ਲੱਖਾਂ ਬੂਟੇ ਲਗਾਏ ਜਾ ਚੁੱਕੇ ਹਨ ਇਸ ਲਈ ਵੀ ਉਨਾਂ ਨੇ ਪਿੰਡਾਂ ਦੀਆਂ ਪੰਚਾਇਤਾਂ, ਕਲੱਬਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਤੋਂ 50 ਕਿਲੋਮੀਟਰ ਦੇ ਏਰੀਏ ਵਿੱਚ ਜਿਸ ਪਿੰਡ ਵਿੱਚ ਵੀ  ਛਾਂਦਾਰ, ਫਲਦਾਰ ਬੂਟੇ ਲਗਾਉਣ ਦੀ ਸੇਵਾ ਕਰਨੀ ਹੈ ਤਾਂ ਆਪਣੇ ਲੈਟਰਪੈਡ ਦੇ ਬੂਟਿਆਂ ਦੀ ਗਿਣਤੀ ਭੇਜੀ ਜਾਵੇ ਤਾਂ ਜੋ ਆਪਾਂ ਸਾਰੇ ਰਲ ਮਿਲਕੇ ਆਪਣੇ ਇਲਾਕੇ ਨੂੰ ਦੂਸ਼ਿਤ ਹੋਣ ਤੋਂ ਬਚਾਕੇ ਹਰਿਆ ਭਰਿਆ ਬਣਾ ਸਕੀਏ।ਇਸ ਮੌਕੇ ਸ. ਇੰਦਰਜੀਤ ਸਿੰਘ ਮੁੰਡੇ ਵੱਲੋਂ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਬੂਟਾ ਭੇਂਟ ਵੀ ਕੀਤਾ ਗਿਆ।ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ, ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਚੀਮਾ, ਇੰਦਰਜੀਤ ਸਿੰਘ ਲੁਧਿਆਣਾ ਮਨਜਿੰਦਰ ਸਿੰਘ ਕਲੇਰ, ਜਸਵੀਰ ਸਿੰਘ ਪਮਾਲੀ ਆਦਿ ਹਾਜ਼ਰ ਸਨ।


Get In Touch

Kuti Road Near SR Flex Malerkotla

+91 9115136300

Recenttimes1@gmail.com

Follow Us

© Recent Time. All Rights Reserved. Design by BB TECH