Local News
ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ
05 Jun 2026
ਮਾਲੇਰਕੋਟਲਾ 5 ਜੂਨ: ਜ਼ਿਲਾ ਮਾਲੇਰਕੋਟਲਾ ਦੇ ਉੱਘੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਇੰਟਰਨੈਸ਼ਨਲ ਪੀਸ ਐਵਾਰਡੀ ਅਤੇ ਇੰਟਰਨੈਸ਼ਨਲ ਇਨਵਾਇਰਮੈਂਟ ਐਵਾਰਡੀ ਚੇਅਰਮੈਨ ਕੇ.ਐਸ ਗਰੁੱਪ ਮਾਲੇਰਕੋਟਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸ ਦੌਰਾਨ ਸ ਇੰਦਰਜੀਤ ਸਿੰਘ ਮੁੰਡੇ ਵੱਲੋਂ 500 ਦੇ ਕਰੀਬ ਬੂਟੇ ਵੰਡੇ ਗਏ ਅਤੇ ਦਰਜਨਾਂ ਬੂਟੇ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਲਗਾਏ ਗਏ ਅਤੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਹਰ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਹਰ ਸਾਲ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਉਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਹੈ ਤਾਂ ਬੂਟੇ ਲਗਾਕੇ ਉਨਾਂ ਦੀ ਸਾਂਭ ਸੰਭਾਲ ਰੱਖਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਿਵਲ ਹਸਪਤਾਲ ਮਾਲੇਰਕੋਟਲਾ ਦੇ ਐਸ.ਐਮ.ਓ ਡਾ. ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰ ਲਗਵਾਈ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖੁਰਦ, ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਚੀਮਾ, ਮਾਸਟਰ ਚਰਨਦਾਸ ਸੌਂਦ, ਸਾਬਰ ਜੋਸ, ਗੁਰਪ੍ਰੀਤ ਸਿੰਘ ਵਾਲੀਆ, ਸਟਾਫ ਨਰਸ ਨਰਿੰਦਰਪਾਲ ਕੌਰ, ਸੁਖਦੀਪ ਸਿੰਘ ਸੁੱਖ ਦੁਲਮਾ, ਹਰਪ੍ਰੀਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Share This News