ਡਾਕਟਰ ਮੋਜਮ ਅਲੀ ਵੱਲੋਂ ਮਲੇਰਕੋਟਲਾ ਦੇ ਵੱਖ-ਵੱਖ ਇਲਾਕਿਆਂ  ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ
Political News

ਡਾਕਟਰ ਮੋਜਮ ਅਲੀ ਵੱਲੋਂ ਮਲੇਰਕੋਟਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ

05 Oct 2026
ਮਾਲੇਰਕੋਟਲਾ 5 ਅਕਤੂਬਰ (ਮਾਮੂਨ ਰਸ਼ੀਦ ) ਵਾਰਸ ਪੰਜਾਬ ਦੇ ਪਾਰਟੀ ਦੇ ਟਿਕਟ ਦੇ ਇੱਛੁਕ ਡਾਕਟਰ ਮੋਜਮ ਅਲੀ ਵੱਲੋਂ ਮਲੇਰਕੋਟਲਾ ਦੇ ਵੱਖ-ਵੱਖ ਇਲਾਕਿਆਂ  ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ।  ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਡਾਕਟਰ ਮੋਜਮ ਅਲੀ ਨੇ ਕਿਹਾ ਕਿ ਉਹਨਾਂ ਨੂੰ ਮਲੇਰਕੋਟਲੇ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਲਈ ਉਹ ਜਨਤਾ ਦੇ ਦਿਲੋਂ ਧੰਨਵਾਦੀ ਹਨ। ਉਹਨਾਂ ਕਿਹਾ ਕਿ ਪਾਰਟੀ ਵਿਧਾਨ ਸਭਾ ਚੋਣਾਂ 2027 ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ ਹੋਵੇਗੀ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਜਹਾਂਗੀਰ ਢਿੱਲੋ ਨੇ ਕਿਹਾ ਕਿ ਵਾਰਸ ਪੰਜਾਬ ਦੇ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦੇ ਲਈ ਕੰਮ ਕਰੇਗੀ। ਉਹਨਾਂ ਅੱਗੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸ ਲਈ ਉਹ ਮਲੇਰਕੋਟਲਾ ਅਤੇ ਮਲੇਰਕੋਟਲਾ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੇ ਦਿਲੋਂ ਧੰਨਵਾਦੀ ਹਨ।
Get In Touch

Kuti Road Near SR Flex Malerkotla

+91 9115136300

Recenttimes1@gmail.com

Follow Us

© Recent Time. All Rights Reserved. Design by BB TECH